ਅਧਿਕਾਰੀ, ਸੇਵਾ ਦੇ ਅਧਿਕਾਰ ਐਕਟ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਆਮ ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ : ਜੋਤੀ ਬਾਲਾ ਮੱਟੂ
Post Visitors : 748
November 5, 2013 | NEWS | Post by: admin
ਮੋਗਾ, 5 ਨਵੰਬਰ: ਅਧਿਕਾਰੀ, ਸੇਵਾ ਦੇ ਅਧਿਕਾਰ ਐਕਟ ਤਹਿਤ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ ਪ੍ਰਤੀ ਆਮ ਜਨਤਾ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਤਾਂ ਜੋ ਦਫ਼ਤਰਾਂ ‘ਚ ਲੋਕਾਂ ਦੀ ਖੱਜਲ-ਖੁਆਰੀ ਨਾ ਹੋਵੇ।
ਇਹ ਪ੍ਰਗਟਾਵਾ ਸ੍ਰੀਮਤੀ ਜੋਤੀ ਬਾਲਾ ਮੱਟੂ ਸਹਾਇਕ ਕਮਿਸ਼ਨਰ-ਕਮ-ਐਸ.ਡੀ.ਐਮ ਨਿਹਾਲ ਸਿੰਘ ਵਾਲਾ ਨੇ ਅੱਜ ਮੀਟਿੰਗ ਹਾਲ ਵਿਖੇ ਸੇਵਾ ਦੇ ਅਧਿਕਾਰ ਐਕਟ ਸਬੰਧੀ ਜਾਣਕਾਰੀ ਦੇਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਨੁਮਾਇੰਦਿਆਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀਮਤੀ ਜੋਤੀ ਬਾਲਾ ਮੱਟ ਨੇ ਕਿਹਾ ਕਿ ਸੇਵਾ ਦੇ ਅਧਿਕਾਰ ਐਕਟ ਤਹਿਤ ਮੋਗਾ ਜ਼ਿਲ�ੇ ‘ਚ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵੱਲੋਂ ਆਮ ਜਨਤਾ ਨੂੰ ਸਮਾਂ-ਬੱਧ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਐਕਟ ਲਾਗੂ ਕਰਨ ਸਮੇਂ ਇਸ ਐਕਟ ਤਹਿਤ ਲੋਕਾਂ ਨੂੰ 11 ਵੱਖ-ਵੱਖ ਵਿਭਾਗਾਂ ਦੀਆਂ 69 ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਨ, ਜਦ ਕਿ ਪੰਜਾਬ ਸਰਕਾਰ ਵੱਲੋਂ 4 ਸਤੰਬਰ, 2013 ਨੂੰ ਜਾਰੀ ਕੀਤੇ ਗਏ ਨੋਟੀਫ਼ੀਕੇਸ਼ਨ ਅਨੁਸਾਰ 80 ਹੋਰ ਸੇਵਾਵਾਂ ਦਾ ਵਾਧਾ ਕਰਕੇ ਸੇਵਾਵਾਂ ਦੀ ਗਿਣਤੀ 149 ਕਰ ਦਿੱਤੀ ਗਈ ਹੈ ਅਤੇ 18 ਵਿਭਾਗ ਕਵਰ ਕੀਤੇ ਜਾ ਰਹੇ ਹਨ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਨਵੀਂ ਕੀਤੀ ਗਈ ਨੋਟੀਫ਼ੀਕੇਸ਼ਨ ਅਨੁਸਾਰ ਕਈ ਸੇਵਾਵਾਂ ‘ਚ ਅਪੀਲ ਅਥਾਰਟੀ ਦੀ ਸੋਧ ਅਤੇ ਸੇਵਾਵਾਂ ਲਈ ਨਿਰਧਾਰਤ ਕੀਤੇ ਦਿਨਾਂ ‘ਚ ਵੀ ਤਬਦੀਲੀ ਕੀਤੀ ਗਈ ਹੈ।
ਸ੍ਰੀਮਤੀ ਮੱਟੂ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਦਫ਼ਤਰ ਦੇ ਬਾਹਰ ਡਿਸਪਲੇਅ ਬੋਰਡ ਜ਼ਰੂਰ ਲਗਾਉਣ ਤਾਂ ਜੋ ਲੋਕਾਂ ਨੂੰ ਸੇਵਾਵਾਂ ਬਾਰੇ ਸਹੀ ਜਾਣਕਾਰੀ ਪ੍ਰਾਪਤ ਹੋ ਸਕੇ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਸ੍ਰੀ ਅਵਤਾਰ ਸਿੰਘ ਉਪ ਅਰਥ ਤੇ ਅੰਕੜਾ ਸਲਾਹਕਾਰ, ਸ੍ਰੀ ਵਰਿੰਦਰ ਸਿੰਘ ਬੈਂਸ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਸ੍ਰੀਮਤੀ ਰਾਜਵਿੰਦਰ ਕੌਰ ਸਹਾਇਕ ਕਰ ਤੇ ਆਬਕਾਰੀ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਹਾਜ਼ਰ ਸਨ।







Leave a Reply
You must be logged in to post a comment.