ਟੀ.ਈ.ਟੀ ਦੇ ਸੁਚੱਜੇ ਸੰਚਾਲਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰ : ਪ੍ਰਦੀਪ ਅਗਰਵਾਲ

Post Visitors : 842

June 8, 2013 | NEWS | Post by: admin

ਰੂਪਨਗਰ, 8 ਜੂਨ : ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਪ੍ਰਦੀਪ ਕੁਮਾਰ ਅਗਰਵਾਲ ਨੇ ਧਾਰਾ 144 ਸੀ.ਆਰ.ਪੀ.ਸੀ. ਤਹਿਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 9 ਜੂਨ ਨੂੰ ਹੋਣ ਵਾਲੀ ਅਧਿਆਪਕ ਯੋਗਤਾ ਪ੍ਰੀਖਿਆ (ਟੀ.ਈ.ਟੀ) ਦੇ ਸੁਚੱਜੇ ਸੰਚਾਲਣ ਲਈ ਜ਼ਿਲ੍ਹਾ ਰੂਪਨਗਰ ਵਿੱਚ ਬਣਾਏ ਗਏ ਵੱਖ-ਵੱਖ ਪ੍ਰੀਖਿਆ ਕੇਂਦਰਾਂ , ਭਾਈ ਨੰਦ ਲਾਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਆਨੰਦਪੁਰ ਸਾਹਿਬ ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆ) ਸ੍ਰੀ ਆਨੰਦਪੁਰ ਸਾਹਿਬ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ੍ਰੀ ਆਨੰਦਪੁਰ ਸਾਹਿਬ, ਮੇਹਰ ਚੰਦ ਕਾਲਜ ਆਫ ਐਜੂਕੇਸ਼ਨ ਭਨਪੁਲੀ ਤਹਿਸੀਲ ਨੰਗਲ, ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ, ਗਾਂਧੀ ਸੀਨੀਅਰ ਸੈਕੰਡਰੀ ਸਕੂਲ, ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੂਪਨਗਰ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੂਪਨਗਰ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ,ਸਿਵਾਲਿਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰੂਪਨਗਰ ਅਤੇ ਸਰਕਾਰੀ ਕਾਲਜ ਬਲਾਕ-1 ਅਤੇ ਬਲਾਕ-2 ਰੂਪਨਗਰ ਦੇ ਇਰਦ-ਗਿਰਦ 100 ਮੀਟਰ ਦੇ ਘੇਰੇ ਅੰਦਰ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ| ਇਹ ਪਾਬੰਦੀ ਇਨ੍ਹਾਂ ਸਕੂਲਾਂ ਦੇ ਟੀਚਰਾਂ/ਸਟਾਫ ਤੇ ਲਾਗੂ ਨਹੀ ਹੋਵੇਗੀ ਅਤੇ ਨਾ ਹੀ ਉਹਨਾਂ ਵਿਦਿਆਰਥੀਆਂ ਤੇ ਹੋਵੇਗੀ ਜ਼ਿਲ੍ਹਾ ਦਾ ਪ੍ਰੀਖਿਆ ਸੈਂਟਰ ਇਹਨਾਂ ਸਕੂਲਾਂ ਵਿੱਚ ਬਣਿਆ ਹੋਇਆ ਹੈ|

ਇਹ ਹੁਕਮ ਇਸ ਟੈਸਟ ਦੀ ਮਹੱਤਤਾ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਟੈਸਟ ਨੂੰ ਨਕਲ ਰਹਿਤ ਕਰਨ ਲਈ , ਇਨ੍ਹਾਂ ਪ੍ਰੀਖਿਆਵਾਂ ਦੇ ਸੁਚੱਜੇ ਸੰਚਾਲਣ ਲਈ ਤੇ ਉਕਤ ਪ੍ਰੀਖਿਆ ਕੇਂਦਰਾਂ ਦੇ ਇਰਦ ਗਿਰਦ ਕੋਈ ਵੀ ਅਣਸੁਖਾਵੀ ਘਟਨਾ ਵਾਪਰਨ ਤੋਂ ਰੋਕਣ ਲਈ ਜਿਸ ਨਾਲ ਕਿ ਪ੍ਰੀਖਿਆਵਾਂ ਵਿੱਚ ਕੋਈ ਵਿਘਨ ਪੈ ਸਕਦਾ ਹੈ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ, ਦੇ ਮੱਦੇਨਜ਼ਰ ਜਾਰੀ ਕੀਤੇ ਹਨ|

facebooktwittergoogle_plusredditlinkedinmailby featherLeave a Reply